comparemela.com
Home
Live Updates
ਅਕਾਲੀ ਦਲ ਅਤੇ ਬਸਪਾ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ : comparemela.com
ਅਕਾਲੀ ਦਲ ਅਤੇ ਬਸਪਾ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ
ਅਪਡੇਟ ਦਾ ਸਮਾਂ :
240
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੰਸਦ ਮੈਂਬਰ। -ਫੋਟੋ: ਪੀਟੀਆਈ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਕੰਮ ਰੋਕੂ ਮਤਾ ਰੱਦ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਤਿੰਨ ਖੇਤੀ ਕਾਨੂੰਨ ਰੱਦ ਹੋਣੇ ਬਹੁਤ ਜ਼ਰੂਰੀ ਹਨ। ਜਲਾਲਾਬਾਦ ਤੋਂ ਸੰਸਦ ਮੈਂਬਰ ਸੁਖਬੀਰ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਮਿਸ਼ਰਾ ਤੇ ਬਸਪਾ ਦੇ ਹੋਰ ਸੰਸਦ ਮੈਂਬਰਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਸਦ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ- ਬਸਪਾ ਗਠਜੋੜ ਉਦੋਂ ਤੱਕ ਪ੍ਰਦਰਸ਼ਨ ਜਾਰੀ ਰੱਖੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਬਾਰੇ ਸੰਸਦ ਵਿੱਚ ਚਰਚਾ ਨਹੀਂ ਕੀਤੀ ਜਾਂਦੀ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਣ ਸਬੰਧੀ ਸਹਿਮਤੀ ਨਹੀਂ ਹੋ ਜਾਂਦੀ। ਸੁਖਬੀਰ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਹੁਣ ਤੱਕ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ, ‘‘ਸਾਨੂੰ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਚਾਹੀਦੇ ਹਨ।’’ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ, ‘‘ਜੇ ਸੰਸਦ ਵਿੱਚ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਨਹੀਂ ਕੀਤੇ ਜਾਂਦੇ ਤਾਂ ਇਹ ਬਹੁਤ ਹੀ ਮੰਦਭਾਗੀ ਗੱਲ ਹੈ।’’
ਖ਼ਬਰ ਸ਼ੇਅਰ ਕਰੋ
Related Keywords
New Delhi
,
Delhi
,
India
,
Harsimratk Badal
,
Sukhbir Badal
,
Sukhbir Singh Badal
,
Jalalabad Parliament Mp Sukhbir Badal
,
Bahujan Samaj Party
,
Agriculture Act Issue Upon National
,
Jalalabad Parliament
,
Central Minister Harsimrat
,
General Secretary
,
Agriculture Act Issue
,
புதியது டெல்ஹி
,
டெல்ஹி
,
இந்தியா
,
சுக்பீர் பாடல்
,
சுக்பீர் சிங் பாடல்
,
பகுஜன் சமாஜ் கட்சி
,
ஜநரல் செயலாளர்
,
comparemela.com © 2020. All Rights Reserved.