comparemela.com
Home
Live Updates
ਕਿਸਾਨਾਂ ਨੇ ਬੰਦੀ ਬਣਾਏ ਭਾਜਪਾ ਆਗੂ; ਸਥਿਤੀ ਤਣਾਅਪੂਰਨ : comparemela.com
ਕਿਸਾਨਾਂ ਨੇ ਬੰਦੀ ਬਣਾਏ ਭਾਜਪਾ ਆਗੂ; ਸਥਿਤੀ ਤਣਾਅਪੂਰਨ
ਅਪਡੇਟ ਦਾ ਸਮਾਂ :
800
ਰਾਜਪੁਰਾ ਵਿੱਚ ਐਤਵਾਰ ਨੂੰ ਪੁਲੀਸ ਭਾਜਪਾ ਆਗੂ ਨੂੰ ਕਿਸਾਨਾਂ ਦੇ ਰੋਹ ਤੋਂ ਬਚਾਅ ਕੇ ਲਿਜਾਂਦੀ ਹੋਈ। -ਫੋਟੋ: -ਰਾਜੇਸ਼ ਸੱਚਰ
ਸਰਬਜੀਤ ਸਿੰਘ ਭੰਗੂ /ਬਹਾਦਰ ਸਿੰਘ ਮਰਦਾਂਪੁਰ
ਪਟਿਆਲਾ /ਰਾਜਪੁਰਾ, 11 ਜੁਲਾਈ
ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਭਾਜਪਾ ਦਰਮਿਆਨ ਜਾਰੀ ਰੇੜਕੇ ਦਰਮਿਆਨ ਅੱਜ ਰਾਜਪੁਰਾ ਵਿੱਚ ਤਣਾਅ ਵਾਲੇ ਹਾਲਾਤ ਬਣ ਗਏ ਹਨ। ਪਟਿਆਲਾ ਵਾਸੀ ਭਾਜਪਾ ਦੇ ਸੂਬਾਈ ਆਗੂ ਭੁਪੇਸ਼ ਅਗਰਵਾਲ ਸਮੇਤ ਕੁਝ ਹੋਰ ਆਗੂਆਂ ਨੂੰ ਐਤਵਾਰ ਅੱਧੀ ਰਾਤ ਤੱਕ ਸੈਂਕੜੇ ਕਿਸਾਨਾਂ ਨੇ ਰਾਜਪੁਰਾ ਵਿਚਲੀ ਕੋਠੀ ਵਿਚ ਬੰਦੀ ਬਣਾਇਆ ਹੋਇਆ ਸੀ। ਇਥੇ ਸੈਂਕੜੇ ਪੁਲੀਸ ਮੁਲਾਜ਼ਮ ਵੀ ਤਾਇਨਾਤ ਸਨ। ਪੰਜਾਬ ’ਚ ਕਿਸਾਨਾਂ ਵੱਲੋਂ ਭਾਵੇਂ ਕਈ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾ ਚੁੱਕਾ ਹੈ, ਪਰ ਰਾਜਪੁਰਾ ਸ਼ਹਿਰ ਵਿਚਲੀ ਇਹ ਘਟਨਾ ਹੋਰ ਵੀ ਵੱਡੀ ਤੇ ਘਾਤਕ ਮੰਨੀ ਜਾ ਰਹੀ ਹੈ। ਪਟਿਆਲਾ ਦੇ ਡੀਆਈਜੀ ਵਿਕਰਮਜੀਤ ਦੁੁੱਗਲ ਖੁਦ ਪੁਲੀਸ ਫੋਰਸ ਦੀ ਅਗਵਾਈ ਕਰ ਰਹੇ ਸਨ। ਗੁਆਂਢੀ ਜ਼ਿਲ੍ਹਿਆਂ ਦੀ ਪੁਲੀਸ ਫੋਰਸ ਨੂੰ ਵੀ ਤਿਆਰ-ਬਰ-ਤਿਆਰ ਰਹਿਣ ਲਈ ਆਖਿਆ ਗਿਆ ਹੈ।
ਜਾਣਕਾਰੀ ਅਨੁਸਾਰ ਰਾਜਪੁਰਾ ਦੀ ਵਾਰਡ ਨੰਬਰ 15 ’ਚ ਭਾਜਪਾ ਦੇ ਭਾਰਤੀ ਵਿਕਾਸ ਪ੍ਰੀਸ਼ਦ ਦੇ ਦਫ਼ਤਰ ’ਚ ਅੱਜ ਦਿਨ ਵੇਲੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਵਿੱਕੀ ਦੀ ਅਗਵਾਈ ਹੇਠਾਂ ਜ਼ਿਲ੍ਹਾ ਪੱਧਰੀ ਮੀਟਿੰਗ ਚੱਲ ਰਹੀ ਸੀ। ਮੀਟਿੰਗ ਦਾ ਪਤਾ ਲਗਦੇ ਹੀ ਵੱਡੀ ਗਿਣਤੀ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਘਿਰਾਓ ਕਰ ਲਿਆ। ਪੁਲੀਸ ਨੇ ਭਾਵੇਂ ਮੌਕੇ ’ਤੇ ਪੁੱਜ ਕੇ ਇਨ੍ਹਾਂ ਭਾਜਪਾ ਆਗੂਆਂ ਨੂੰ ਬਾਹਰ ਕੱਢਿਆ, ਪਰ ਇਸ ਦੌਰਾਨ ਰੋਹ ’ਚ ਆਏ ਕਿਸਾਨਾਂ ਨੇ ਇੱਕ ਕੌਂਸਲਰ ਸਮੇਤ ਕੁਝ ਕੁ ਹੋਰ ਭਾਜਪਾ ਕਾਰਕੁਨਾਂ ਦੀ ਖਿੱਚਧੂਹ ਵੀ ਕੀਤੀ। ਇਸ ਮਗਰੋਂ ਭਾਜਪਾ ਆਗੂ ਭੁਪੇਸ਼ ਅਗਰਵਾਲ ਤੇ ਹੋਰਾਂ ਨੇ ਰਾਜਪੁਰਾ ਵਿਚਲੇ ਹੀ ਲਾਇਨਜ਼ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਕਰ ਕੇ ਇਸ ਘਟਨਾ ਪਿੱਛੇ ਕਾਂਗਰਸ, ‘ਆਪ’ ਤੇ ਅਕਾਲੀ ਦਲ ਦਾ ਹੱਥ ਦੱਸਿਆ। ਉਨ੍ਹਾਂ ਨੇ ਪੁਲੀਸ ’ਤੇ ਵੀ ਸਰਕਾਰ ਦੇ ਇਸ਼ਾਰੇ ’ਤੇ ਭਾਜਪਾ ਖ਼ਿਲਾਫ਼ ਗੁੰਡਾਗਰਦੀ ਕਰਨ ਵਾਲਿਆਂ ਦੀ ਖੁੱਲ੍ਹੇਆਮ ਹਮਾਇਤ ਕਰਨ ਦੇ ਦੋਸ਼ ਲਾਏ। ਇਸ ਦੌਰਾਨ ਕਿਸਾਨ ਲਾਇਨਜ਼ ਕਲੱਬ ਆਣ ਪੁੱਜੇ ਅਤੇ ਨਾਅਰੇਬਾਜ਼ੀ ਕਰਨ ਲੱਗੇ। ਇਸ ਮੌਕੇ ਭਾਜਪਾ ਆਗੂ ਭੁਪੇਸ਼ ਅਗਰਵਾਲ ਨੇ ਕਿਸਾਨਾਂ ਨੂੰ ਕਥਿਤ ਚੁਣੌਤੀ ਦਿੱਤੀ ਕਿ ‘ਉਹ ਹੁਣ ਮੀਟਿੰਗ ਕਰਨ ਜਾ ਰਿਹਾ ਹੈ, ਹਿੰਮਤ ਹੈ ਤਾਂ ਉਸ ਨੂੰ ਆ ਕੇ ਰੋਕ ਲੈਣ।’ ਇਸ ਮਗਰੋਂ ਭੁਪੇਸ਼ ਅਗਰਵਾਲ ਜਦੋਂ ਆਪਣੇ ਕੁਝ ਸਾਥੀਆਂ ਸਮੇਤ ਰਾਜਪੁਰਾ ਦੀ ਅਰਜਨ ਕਲੋਨੀ ਸਥਿਤ ਭਾਜਪਾ ਕਾਰਕੁਨ ਦੀ ਕੋਠੀ ’ਚ ਗਿਆ, ਤਾਂ ਜਲਦੀ ਹੀ ਸੈਂਕੜੇ ਕਿਸਾਨਾਂ ਨੇ ਉਨ੍ਹਾਂ ਦੀ ਘੇਰਾਬੰਦੀ ਕਰ ਲਈ। ਜਲਦੀ ਹੀ ਇਥੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ। ਖੁਦ ਡੀਆਈਜੀ ਵਿਕਰਮਜੀਤ ਦੁੱਗਲ ਨੇ ਮੌਕੇ ’ਤੇ ਪੁੱਜ ਕੇ ਕਿਸਾਨ ਨੇਤਾ ਪ੍ਰੇਮ ਸਿੰਘ ਭੰਗੂ ਤੇ ਹੋਰਾਂ ਨਾਲ਼ ਗੱਲਬਾਤ ਕੀਤੀ। ਕਿਸਾਨਾਂ ਨੇ ਮੰਗ ਕੀਤੀ ਕਿ ਭਾਜਪਾ ਆਗੂ ਕਥਿਤ ਗਾਲ਼ ਕੱਢਣ ਅਤੇ ਕਿਸਾਨਾਂ ਨੂੰ ਚੁਣੌਤੀ ਦੇਣ ਸਬੰਧੀ ਮੁਆਫ਼ੀ ਮੰਗੇ, ਜਿਸ ਮਗਰੋਂ ਉਹ ਇਥੋਂ ਧਰਨਾ ਚੁੱਕਣਗੇ। ਰਾਤੀ ਨੌਂ ਵਜੇ ਵੀ ਕਿਸਾਨਾਂ ਨੇ ਉਕਤ ਭਾਜਪਾ ਆਗੂਆਂ ਦਾ ਕੋਠੀ ਦੇ ਅੰਦਰ ਹੀ ਘਿਰਾਓ ਕੀਤਾ ਹੋਇਆ ਸੀ। ਕਿਸਾਨ ਨੇਤਾ ਪ੍ਰੇਮ ਸਿੰਘ ਭੰਗੂ ਵੱਲੋਂ ਸ਼ਾਂਤ ਰਹਿਣ ਦੀ ਕੀਤੀ ਗਈ ਅਪੀਲ ਮਗਰੋਂ ਸਮੂਹ ਕਿਸਾਨ ਇਥੇ ਬੈਠ ਕੇ ਸਤਿਨਾਮ ਵਾਹਿਗੁਰੂ ਦਾ ਸਿਮਰਨ ਕਰਨ ਲੱਗ ਪਏ ਹਨ।
ਅਸ਼ਵਨੀ ਸ਼ਰਮਾ ਵੱਲੋਂ ਰਾਜਪੁਰਾ ਘਟਨਾ ਦੀ ਆਲੋਚਨਾ
ਪਠਾਨਕੋਟ (ਐੱਨ.ਪੀ. ਧਵਨ): ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਾਜਪੁਰਾ ਵਿੱਚ ਜ਼ਿਲ੍ਹਾ ਭਾਜਪਾ ਦੀ ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਗੰਭੀਰ ਖਤਰਾ ਖੜ੍ਹਾ ਕੀਤਾ ਜਾ ਰਿਹਾ ਹੈ, ਇਸ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣਾ ਚਾਹੀਦਾ ਹੈ ।
ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ ਕਾਂਗਰਸ: ਸੁਭਾਸ਼ ਸ਼ਰਮਾ
ਕਿਸਾਨਾਂ ਦੇ ਘਿਰਾਓ ਕਰਕੇ ਕੋਠੀ ਵਿੱਚ ਤੜੇ ਭਾਜਪਾ ਆਗੂਆਂ ’ਚ ਸੂਬਾਈ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਸੂਬਾਈ ਆਗੂ ਭੁਪੇਸ਼ ਅਗਰਵਾਲ ਸਮੇਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਅਤੇ ਵਿਕਾਸ ਸ਼ਰਮਾ ਪ੍ਰਮੁੱਖ ਹਨ। ਕੋਠੀ ਦੇ ਅੰਦਰੋਂ ਹੀ ਬਣਾ ਕੇ ਭੇਜੀ ਵੀਡੀਓ ਵਿੱਚ ਭਾਜਪਾ ਆਗੂਆਂ ਨੇ ਪੰਜਾਬ ਕਾਂਗਰਸ ’ਤੇ ਸੂਬੇ ਦੇ ਹਾਲਾਤ ਖਰਾਬ ਕਰਨ ਦਾ ਦੋਸ਼ ਲਾਇਆ ਹੈ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ’ਚ ਅਤਿਵਾਦ ਨਾਲੋਂ ਵੀ ਮਾੜੇ ਹਾਲਾਤ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜ ਛੇ ਸੌ ਦੀ ਭੀੜ ਨੇ ਉਨ੍ਹਾਂ ਨੂੰ ਕੋਠੀ ਅੰਦਰ ਬੰਦੀ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹੱਥਾਂ ’ਚ ਭਾਵੇਂ ਝੰਡੇ ਕਿਸਾਨੀ ਦੇ ਹਨ, ਪਰ ਇਹ ਲੋਕ ਕਾਂਗਰਸ ਦੇ ਗੁੰਡੇ ਹਨ। ਇਸ ਦੌਰਾਨ ਹਰਿੰਦਰ ਕੋਹਲੀ ਨੇ ਭੁਪੇਸ਼ ਅਗਰਵਾਲ ਦੇ ਹਵਾਲੇ ਨੇ ਕਿਹਾ ਿਕ ਉਨ੍ਹਾਂ ’ਤੇ ਿਕਸਾਨਾਂ ਨੂੰ ਗਾਲ੍ਹ ਕੱਢਣ ਦੇ ਲਗਾਏ ਦੋਸ਼ ਬੇਬੁਨਿਆਦ ਹਨ।
ਡੀਸੀ ਵੱਲੋਂ ਭਾਜਪਾ ਆਗੂਆਂ ਨਾਲ ਮੁਲਾਕਾਤ
ਪਟਿਆਲਾ ਦੇ ਡੀਸੀ ਕੁਮਾਰ ਅਮਿਤ ਨੇ ਰਾਜਪੁਰਾ ਪੁੱਜ ਕੇ ਭਾਜਪਾ ਆਗੂ ਭੁਪੇਸ਼ ਅਗਰਵਾਲ ਤੇ ਹੋਰਾਂ ਨਾਲ਼ ਮੀਟਿੰਗਾਂ ਕੀਤੀਆਂ। ਡਿਪਟੀ ਕਮਿਸ਼ਨਰ ਕਿਸਾਨਾਂ ਵੱਲੋਂ ਘੇਰੀ ਗਈ ਉਕਤ ਕੋਠੀ ਦੇ ਅੰਦਰ ਜਾ ਕੇ ਭਾਜਪਾ ਆਗੂਆਂ ਨੂੰ ਮਿਲੇ। ਰਾਤੀਂ ਦਸ ਵਜੇ ਤੱਕ ਵੀ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਸਕੀ ਸੀ। ਇਸ ਦੌਰਾਨ ਕਣੀਆਂ ਵੀ ਪੈਣ ਲੱਗੀਆਂ ਸਨ, ਪਰ ਇਸ ਦੇ ਬਾਵਜੂਦ ਕਿਸਾਨ ਕੋਠੀ ਦੇ ਬਾਹਰ ਡਟੇ ਹੋਏ ਸਨ।
ਖ਼ਬਰ ਸ਼ੇਅਰ ਕਰੋ
Related Keywords
Pathankot
,
Punjab
,
India
,
Ashwini Sharma Rajpura
,
Vikramjit Duggal
,
Ashwini Sharma
,
Singh Patiala
,
Sarabjit Singh
,
Amarinder Singh
,
Bhupesh Agarwal
,
Harinder Kohli
,
Subhash Sharma
,
Congress Government
,
Punjab Congress
,
Indiand Council Office
,
July Central Agriculture Act
,
Rajpura House
,
Rajpura City
,
Club Fed
,
Arjun Colony
,
Chief Minister Captain Amarinder Singh
,
General Secretary Subhash Sharma
,
பதான்கோட்
,
பஞ்சாப்
,
இந்தியா
,
அஸ்வினி ஷர்மா
,
சிங் பாட்டியாலா
,
சரப்ஜித் சிங்
,
ஹரிந்தர் கோஹ்லி
,
சுபாஷ் ஷர்மா
,
காங்கிரஸ் அரசு
,
பஞ்சாப் காங்கிரஸ்
,
ராஜ்புரா நகரம்
,
சங்கம் ஊட்டி
,
comparemela.com © 2020. All Rights Reserved.