comparemela.com
Home
Live Updates
ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ : comparemela.com
ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
ਅਪਡੇਟ ਦਾ ਸਮਾਂ :
90
ਬੀਬੀ ਜਗੀਰ ਕੌਰ
ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ। ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਉਨ੍ਹਾਂ ਦੇ ਦਰਸ਼ਨ ਹੋ ਜਾਂਦੇ ਹਨ। ਆਪ ਅਜਿਹੀ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ਤੇ ਝੱਲਦਿਆਂ ਲਾਸਾਨੀ ਸ਼ਹਾਦਤ ਦਿੱਤੀ। ਇਸ ਸ਼ਹਾਦਤ ਦਾ ਸਿੱਖ ਲਹਿਰ ਅਤੇ ਪੰਜਾਬ ਦੇ ਇਤਿਹਾਸ ਵਿਚ ਦੂਰਗਾਮੀ ਅਸਰ ਹੋਇਆ। ਸਿੱਖ ਲਹਿਰ ਨੇ ਇਕ ਨਵਾਂ ਮੋੜ ਕੱਟਿਆ ਅਤੇ ਲੋਕ ਕਲਿਆਣਕਾਰੀ ਸ਼ਕਤੀ ਜ਼ੋਰਦਾਰ ਤਰੀਕੇ ਨਾਲ ਉੱਭਰੀ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਇਤਿਹਾਸ ਦੀ ਮਹਾਨ ਅਤੇ ਯੁਗ ਪਲਟਾਊ ਘਟਨਾ ਹੈ। ਇਸ ਨਾਲ ਸਿੱਖ ਇਤਿਹਾਸ ਵਿਚ ਸ਼ਹਾਦਤਾਂ ਦਾ ਨਵਾਂ ਅਧਿਆਇ ਆਰੰਭ ਹੋਇਆ।
ਸ਼ਹੀਦ ਅਤੇ ਸ਼ਹਾਦਤ ਅਰਬੀ ਭਾਸ਼ਾ ਦੇ ਸ਼ਬਦ ਹਨ। ਸ਼ਹੀਦ ਦਾ ਭਾਵ ਆਪਣੇ ਈਮਾਨ ਦੀ ਗਵਾਹੀ ਦੇਣ ਵਾਲਾ ਜਾਂ ਧਰਮ ਯੁੱਧ ਵਿਚ ਸ਼ਹੀਦ ਹੋਣ ਵਾਲਾ ਹੈ। ਇਹ ਪਵਿੱਤਰ ਸ਼ਬਦ ਹੈ ਜਿਸ ਵਿਚ ਨਿੱਜੀ ਲਾਲਸਾ ਨੂੰ ਕੋਈ ਥਾਂ ਨਹੀਂ। ਕਿਸੇ ਉਚੇ-ਸੁੱਚੇ ਉਦੇਸ਼ ਲਈ ਨਿਸ਼ਕਾਮ ਰਹਿ ਕੇ ਸਰੀਰ ਦੀ ਕੁਰਬਾਨੀ ਦੇਣ ਵਾਲਾ ਸ਼ਹੀਦ ਹੈ। ਸ਼ਹੀਦ ਆਪਣੇ ਵਿਸ਼ਵਾਸ ਦੀ ਗਵਾਹੀ ਸਿਦਕ ਨਾਲ ਭਰਮ ਭਉ ਤੋਂ ਰਹਿਤ ਹੋ ਕੇ ਦਿੰਦਾ ਹੈ। ਭਾਈ ਗੁਰਦਾਸ ਜੀ ਅਨੁਸਾਰ ਉਹੀ ਸ਼ਹੀਦ ਅਖਵਾਉਣ ਦਾ ਹੱਕਦਾਰ ਹੈ ਜਿਸ ਵਿਚ ਸਬਰ, ਸਿਦਕ ਆਦਿ ਜਿਹੇ ਅਮੋਲਕ ਗੁਣ ਹੋਣ: ਸਾਬਰੁ ਸਿਦਕਿ ਸਹੀਦੁ ਭਰਮ ਭਉ ਖੋਵਣਾ। (ਵਾਰ 3, ਪਉੜੀ 18)
ਸ੍ਰੀ ਗੁਰੂ ਅਰਜਨ ਦੇਵ ਜੀ ਪਾਵਨ ਸ਼ਹੀਦੀ ਦਾ ਮੂਲ ਅਤੇ ਮੁੱਖ ਕਾਰਨ ਸਿੱਖ ਸਿਧਾਂਤ ਅਤੇ ਆਚਾਰ ਵਿਚਾਰ ਦਾ ਨਿਆਰਾਪਨ ਹੀ ਸੀ। ਇਸ ਦੇ ਦਿਨੋ-ਦਿਨ ਵਧ ਰਹੇ ਤੇਜ ਪ੍ਰਤਾਪ ਨੂੰ ਬਰਦਾਸ਼ਤ ਕਰਨਾ ਤੁਅੱਸਬੀ ਬਾਦਸ਼ਾਹ, ਧਰਮ ਦੇ ਕੱਟੜਪੰਥੀਆਂ ਲਈ ਮੁਸ਼ਕਿਲ ਹੋ ਚੁੱਕਾ ਸੀ। ਪੰਜਵੇਂ ਪਾਤਸ਼ਾਹ ਦੀ ਚੜ੍ਹਦੀ ਕਲਾ ਅਤੇ ਬੇਬਾਕ ਬਿਆਨ ਜਿਥੇ ਉਨ੍ਹਾਂ ਦੇ ਧਰਮ-ਕਰਮ ਦੀ ਵਿਲੱਖਣਤਾ, ਕਥਨੀ ਕਰਨੀ ਦੀ ਸੁਤੰਤਰਤਾ, ਸੁਭਾਅ ਦੀ ਨਿਰਭੈਤਾ ਅਤੇ ਸਿੱਖ ਲਹਿਰ ਦੇ ਅੱਗੇ ਵੱਧਣ ਦਾ ਸੂਚਕ ਸੀ, ਉਥੇ ਕਰਮਕਾਂਡੀ ਤੇ ਤੁਅੱਸਬੀ ਸ਼ਕਤੀਆਂ ਨੂੰ ਭਾਰੀ ਚੁਣੌਤੀ ਵੀ ਸੀ। ਅਜਿਹਾ ਸਮੇਂ ਦੇ ਹਾਕਮਾਂ ਨੂੰ ਪ੍ਰਵਾਨ ਨਹੀਂ ਸੀ। ਉਨ੍ਹਾਂ ਵਿਉਂਤਾਂ ਗੁੰਦੀਆਂ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਖਤਮ ਕਰ ਦਿੱਤਾ ਜਾਵੇ ਤਾਂ ਜੋ ਮੁੜ ਅਜਿਹੀ ਲਹਿਰ ਨਾ ਚੱਲੇ ਤੇ ਸਿੱਖ ਧਰਮ ਦਾ ਖਾਤਮਾ ਹੋ ਜਾਵੇਗਾ ਪਰ ਇਤਿਹਾਸ ਗਵਾਹ ਹੈ ਕਿ ਹੋਇਆ ਇਸ ਦੇ ਬਿਲਕੁਲ ਉਲਟ। ਕੇਵਲ ਮੁਗ਼ਲ ਬਾਦਸ਼ਾਹ ਜਹਾਂਗੀਰ ਅਤੇ ਮੁਗ਼ਲੀਆ ਰਾਜ ਦਾ ਖਾਤਮਾ ਹੀ ਨਹੀਂ ਹੋਇਆ ਸਗੋਂ ਮੁਗ਼ਲ ਖਾਨਦਾਨ ਤੇ ਮੁਗ਼ਲ ਕੌਮ ਦਾ ਵੀ ਸਦਾ ਲਈ ਭੋਗ ਪੈ ਗਿਆ। ਦੂਸਰੇ ਪਾਸੇ ਸਿੱਖ ਲਹਿਰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਵਧਦੀ ਫੁਲਦੀ ਤੇ ਉਚੇਰੀ ਹੁੰਦੀ ਗਈ।
ਜਿਵੇਂ ਹਰ ਸ਼ਖ਼ਸ ਅਤੇ ਹਾਕਮ ਪਾਪ ਜਾਂ ਜ਼ੁਲਮ ਤੋਂ ਬਾਅਦ ਉਸ ਨੂੰ ਲੁਕਾਉਣ ਦਾ ਯਤਨ ਕਰਦਾ ਹੈ, ਇਹੀ ਕੁਝ ਮੁਗ਼ਲ ਹਕੂਮਤ ਨੇ ਕੀਤਾ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਅਸਲ ਕਾਰਨ ਛੁਪਾ ਕੇ ਕਈ ਤਰ੍ਹਾਂ ਦੇ ਬੇਬੁਨਿਆਦ ਕਾਰਨ ਘੜ ਕੇ ਪ੍ਰਚੱਲਿਤ ਕੀਤੇ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਅਸਲ ਕਾਰਨ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਅਤੇ ਤੰਗਦਿਲੀ ਸੀ। ਅਸਲ ਵਿਚ ਜਹਾਂਗੀਰ ਮੌਕੇ ਦੀ ਭਾਲ ਵਿਚ ਸੀ ਕਿ ਕਦੋਂ ਕੋਈ ਬਹਾਨਾ ਮਿਲੇ, ਉਹ ਸਿੱਖ ਲਹਿਰ ਨੂੰ ਖਤਮ ਕਰ ਦੇਵੇ ਅਤੇ ਉਨ੍ਹਾਂ ਦੇ ਮੁਖੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਮੁਸਲਮਾਨ ਬਣਾ ਲਵੇ ਜਾਂ ਸ਼ਹੀਦ ਕਰ ਦੇਵੇ। ਇਸ ਗੱਲ ਦਾ ਜ਼ਿਕਰ ਉਹ ਆਪਣੀ ਸਵੈ-ਜੀਵਨੀ ‘ਤੁਜਕੇ-ਜਹਾਂਗੀਰੀ’ ਵਿਚ ਵੀ ਕਰਦਾ ਹੈ।
ਇਸ ਤਰ੍ਹਾਂ ਜਹਾਂਗੀਰ ਦੇ ਹੁਕਮ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਲਾਹੌਰ ਵਿਚ 1606 ਨੂੰ ਸ਼ਹੀਦ ਕੀਤਾ ਗਿਆ। ਉਨ੍ਹਾਂ ਨੂੰ ਸ਼ਹੀਦ ਕਰਨ ਸਮੇਂ ਅਕਹਿ ਤੇ ਅਸਹਿ ਤਸੀਹੇ ਦਿੱਤੇ ਗਏ। ਉਨ੍ਹਾਂ ਨੇ ਅਕਾਲ ਪੁਰਖ ਦੇ ਹੁਕਮ ਵਿਚ ਰਹਿੰਦਿਆਂ ‘ਤੇਰਾ ਕੀਆ ਮੀਠਾ ਲਾਗੈ’ ਦੇ ਮਹਾਂਵਾਕ ਅਨੁਸਾਰ ਤੱਤੀ ਤਵੀ ਉਪਰ ਚੌਂਕੜਾ ਮਾਰ ਤੱਤਾ ਰੇਤਾ ਸੀਸ ਤੇ ਪਵਾ ਲਿਆ। ਦੇਗ ਵਿਚ ਉਬਾਲੇ ਵੀ ਖਾਧੇ ਪਰ ਜ਼ੋਰ ਤੇ ਜਬਰ ਅੱਗੇ ਸੀਸ ਨਹੀਂ ਝੁਕਾਇਆ। ਉਹ ਪਰਮਾਤਮਾ ਦੀ ਰਜ਼ਾ ਵਿਚ ਰਾਜ਼ੀ ਸਨ। ਇਸ ਮਹਾਨ ਸ਼ਹਾਦਤ ਵਾਲੇ ਸਥਾਨ ਤੇ ਰਾਵੀ ਕੰਢੇ ਲਾਹੌਰ ਵਿਖੇ ਗੁਰਦੁਆਰਾ ਡੇਰਾ ਸਾਹਿਬ ਸਥਿਤ ਹੈ।
ਗੁਰੂ ਜੀ ਦੀ ਸ਼ਹਾਦਤ ਨੇ ਸਿੱਖਾਂ ਅੰਦਰ ਜਬਰ ਵਿਰੁੱਧ ਬਗਾਵਤ ਦਾ ਅਥਾਹ ਜੋਸ਼ ਭਰ ਦਿੱਤਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮੀਰੀ ਪੀਰੀ ਦੀਆਂ ਤਲਵਾਰਾਂ ਪਹਿਨਣਾ, ਸ਼ਸਤਰ ਇਕੱਠੇ ਕਰਨਾ, ਕਿਲ੍ਹੇ ਬਣਵਾਉਣਾ, ਸ੍ਰੀ ਅਕਾਲ ਤਖਤ ਸਾਹਿਬ ਹੋਂਦ ਵਿਚ ਲਿਆਉਣਾ, ਸ਼ਾਹੀ ਫੌਜ ਦਾ ਡੱਟ ਕੇ ਟਾਕਰਾ ਕਰਨਾ, ਉਨ੍ਹਾਂ ਨੂੰ ਕਰਾਰੀ ਹਾਰ ਦੇਣਾ, ਇਸ ਸ਼ਹਾਦਤ ਦੇ ਫਲਸਰੂਪ ਹੀ ਅਮਲ ਵਿਚ ਆਏ। ਪੰਚਮ ਪਾਤਸ਼ਾਹ ਦੀ ਸ਼ਹਾਦਤ ਸਿੱਖਾਂ ਲਈ ਪ੍ਰੇਰਨਾ ਬਣੀ ਜਿਸ ਨੇ ਅੱਗੇ ਜਾ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਤੇ ਨਿਵੇਕਲਾ ਅਤੇ ਨਾ ਮਿਟਣ ਵਾਲਾ ਅਸਰ ਪਾਇਆ। ਇਹ ਸ਼ਹਾਦਤ ਅੱਜ ਵੀ ਸਿੱਖਾਂ ਲਈ ਪ੍ਰੇਰਨਾ ਦਾ ਸੋਮਾ ਹੈ। ਕੌਮੀ ਜਜ਼ਬੇ ਨੂੰ ਹੋਰ ਉਭਾਰਨ ਅਤੇ ਭਵਿੱਖ ਦੀਆਂ ਤਰਜੀਹਾਂ ਤੈਅ ਕਰਨ ਲਈ ਇਹ ਇਤਿਹਾਸ ਹੀ ਵੱਡਮੁੱਲੀ ਸ਼ਕਤੀ ਹੈ। ਸਮੁੱਚੇ ਸਿੱਖ ਜਗਤ ਨੇ ਇਸ ਦਿਹਾੜੇ ਤੇ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹੋਣ ਦਾ ਪ੍ਰਣ ਕਰਨਾ ਹੈ। ਸੋ ਆਓ! ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਤੇ ਸ਼ਹੀਦੀ ਫਲਸਫੇ ਨੂੰ ਹਿਰਦਿਆਂ ਵਿਚ ਵਸਾਈਏ।
*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।
ਖ਼ਬਰ ਸ਼ੇਅਰ ਕਰੋ
Related Keywords
Arjan
,
Punjab
,
Pakistan
,
Jerusalem
,
Israel General
,
Israel
,
Lahore
,
Bhai Gurdas
,
Hargobind Temple Miri Piri
,
,
Crown Mr Guru Arjan
,
Sikh History
,
Punjab History
,
New Curve
,
New Chapter
,
Tue King Jahangir
,
Guru Temple
,
King Jahangir
,
அர்ஜன்
,
பஞ்சாப்
,
பாக்கிஸ்தான்
,
ஏருசலேம்
,
இஸ்ரேல் ஜநரல்
,
இஸ்ரேல்
,
லாகூர்
,
பாய் குர்தாஸ்
,
சீக்கியர் வரலாறு
,
பஞ்சாப் வரலாறு
,
புதியது வளைவு
,
புதியது அத்தியாயம்
,
குரு கோயில்
,
comparemela.com © 2020. All Rights Reserved.