comparemela.com


ਅਪਡੇਟ ਦਾ ਸਮਾਂ :
350
1
‘ਆਪ’ ਸੰਸਦ ਮੈਂਬਰ ਭਗਵੰਤ ਮਾਨ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ। ਫੋਟੋ: ਪੀਟੀਆਈ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਜੁਲਾਈ
ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਅੱਜ ਪਹਿਲੇ ਦਿਨ ਹੰਗਾਮੇ ਵਾਲੀ ਰਹੀ। ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਬਾਰੇ ਚਰਚਾ ਕਰਨ ਲਈ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵੱਲੋਂ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ। ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਕਿਸਾਨ ਅੰਦੋਲਨ ਉਪਰ ਚਰਚਾ ਕਰਨ ਲਈ ਮਤਾ ਪੇਸ਼ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਵੱਡੀ ਪੱਧਰ ’ਤੇ ਨਿੱਤਰੇ ਹਨ ਕਿਸਾਨ ਅੰਦੋਲਨ ’ਤੇ ਚਰਚਾ ਲਈ ਵਿਰੋਧੀ ਧਿਰ ਵੱਲੋਂ ਕੰਮ ਰੋਕੂ ਮਤਾ ਪੇਸ਼
ਕਿਉਂਕਿ ਇਨ੍ਹਾਂ ਕਾਨੂੰਨਾਂ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਇਸ ਲਈ ਹੋ ਰਿਹਾ ਹੈ ਕਿਉਂਕਿ ਕਾਰਪੋਰੇਟ ਸੈਕਟਰ ਵੱਲੋਂ ਸੋਸ਼ਣ ਕਰਨ ਨਾਲ ਕਿਸਾਨ ਹੋਰ ਕਮਜ਼ੋਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਅਤੇ ਬਦਲਵਾਂ ਹੱਲ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਡਰ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਖ਼ਤਮ ਕਰ ਦਿੱਤਾ ਜਾਵੇਗਾ ਤੇ ਖੇਤੀ ਉਤਪਾਦਨ ਮਾਰਕੀਟਿੰਗ ਕਮੇਟੀਆਂ ਵਿੱਚ ਰਾਜ ਸਰਕਾਰਾਂ ਦੀ ਭੂਮਿਕਾ ਵੀ ਪ੍ਰਭਾਵਿਤ ਹੋਵੇਗੀ। ਇਸੇ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਨੂੰ ਰੱਦ ਕਰਵਾਉਣ ਲਈ ‘ਕੰਮ ਰੋਕੂ ਮਤਾ’ ਪੇਸ਼ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਮੌਨਸੂਨ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਹੋਰਨਾਂ ਸੂਚੀਬੱਧ ਕੰਮਾਂ ਤੋਂ ਵੱਖਰਾ ਰੱਖਿਆ ਜਾਵੇ ਅਤੇ ਖੇਤੀ ਕਾਨੂੰਨਾਂ ਨਾਲ ਸਬੰਧਤ ਮੁੱਦੇ ਉਤੇ ਹੀ ਵਿਸ਼ੇਸ਼ ਚਰਚਾ ਕੀਤੀ ਜਾਵੇ।
ਮੋਦੀ ਸਰਕਾਰ ਕਿਸਾਨ, ਮਜ਼ਦੂਰ ਤੇ ਆੜ੍ਹਤੀ ਵਿਰੋਧੀ: ਅਮਰ ਸਿੰਘ
ਲੋਭ ਸਭਾ ਮੈਂਬਰ ਡਾ. ਅਮਰ ਸਿੰਘ ਸੰਸਦ ਭਵਨ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕਰਦੇ ਹੋਏ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਸੰਸਦ ਭਵਨ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਰੋਸ ਜ਼ਾਹਿਰ ਕਰਦਿਆਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਮਤਾ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸਾਫ਼ ਹੋ ਚੁੱਕੀ ਹੈ ਕਿ ਮੋਦੀ ਸਰਕਾਰ ਕਿਸਾਨੀ ਵਿਰੋਧੀ, ਮਜ਼ਦੂਰ ਵਿਰੋਧੀ, ਆੜ੍ਹਤੀਆ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਵਧਣ ਕਾਰਨ ਸਮਾਜ ਦੇ ਸਾਰੇ ਵਰਗ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 500 ਤੋਂ ਵੱਧ ਲੋਕ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਕੁਰਬਾਨੀ ਪ੍ਰਤੀ ਕੋਈ ਹਮਦਰਦੀ ਨਹੀਂ ਦਿਖਾਈ।
ਫੋਨਾਂ ਦੀ ਹੈਕਿੰਗ, ਨਿੱਜਤਾ ’ਤੇ ਹਮਲਾ: ਅਮਰਿੰਦਰ
ਚੰਡੀਗੜ੍ਹ: (ਟਨਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਟੀ ਦੇ ਸਿਆਸੀ ਆਗੂਆਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਨਾਂ ਵਿਅਕਤੀਆਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਨੂੰ ਵਿਅਕਤੀਗਤ ਨਿੱਜਤਾ ਉੱਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੌਮੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਕਾਰਵਾਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਸਦ ਦੇ ਅੰਦਰ ਅਤੇ ਬਾਹਰ ਪੈਗਾਸਸ ਜਾਸੂਸੀ ਦਾ ਮਾਮਲਾ ਭਖਿਆ ਹੋਇਆ ਹੈ। ਇਹ ਕੇਂਦਰ ਸਰਕਾਰ ਵੱਲੋਂ ਭਾਰਤ ਦੀ ਲੋਕਤੰਤਰਿਕ ਸ਼ਾਸਨ ਪ੍ਰਣਾਲੀ ਉੱਤੇ ਹੈਰਾਨ ਕਰ ਦੇਣ ਵਾਲਾ ਹਮਲਾ ਹੈ।
ਖ਼ਬਰ ਸ਼ੇਅਰ ਕਰੋ

Related Keywords

Mahatma Gandhi ,Fatehgarh Temple Lok Sabha ,Lok Sabha ,Bhagwant Mann ,Singh Parliament Building ,Parliament Building ,Assembly Mp Dr ,Aam Aadmi Party ,Parliament Mp Dr ,Parliament Mp Bhagwant Mann ,Center Government ,Anandpur Temple Congress Parliament Mp Manish Tiwari ,Singh Deol New Delhi ,July Parliament ,Agriculture Act ,Anandpur Temple Congress Parliament ,Modi Government ,மகாத்மா காந்தி ,லோக் சபா ,பகவந்த் மான் ,பாராளுமன்றம் கட்டிடம் ,ஆம் ஆத்மி கட்சி ,பாராளுமன்றம் எஂபீ பகவந்த் மான் ,மையம் அரசு ,ஜூலை பாராளுமன்றம் ,மோடி அரசு ,

© 2024 Vimarsana

comparemela.com © 2020. All Rights Reserved.