ਪਿੰਡ ਬੱਪੀਆਣਾ ਦੇ ਕਿਸਾਨ ਨੇ ਆਪਣੇ ਸਿਰ ਚੜੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਇਕਾਈ ਬੱਪੀਆਣਾ ਦੇ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ, ਪ੍ਰਧਾਨ ਬਲਦੇਵ ਸਿੰਘ, ਬਲਾਕ ਆਗੂ ਸਾਧੂ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੁਲਦੀਪ ਸਿੰਘ ਪੁੱਤਰ ਬੀਲ੍ਹਾ ਸਿੰਘ ਦੇ ਸਿਰ ਲਗਭਗ 10-12 ਲੱਖ ਰੁਪਏ ਕਰਜ਼ਾ ਸੀ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਕਾਫੀ ਪਰੇਸ਼ਾਨ ਰਹਿੰਦਾ ਸੀ। ....